AUDIO GURBANI cover art

AUDIO GURBANI

AUDIO GURBANI

By: Gurjit Singh Jhampur
Listen for free

About this listen

Welcome to Audio Gurbani. This is your host Gurjit Singh Jhampur from whom Waheguru ji getting the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.Welcome to Audio Gurbani. This is your host Gurjit Singh Jhampur fom whom Waheguru ji take the pure service of Recitation of Gurbani and Hukamnama from Sri Darbar Sahib Amritsar. Please call Indian phone 91 98559 78485 to support.Gurjit Singh Jhampur Spirituality
Episodes
  • ਸੂਹੀ ਮਹਲਾ ੧ ਘਰੁ ੯ ੴ ਸਤਿਗੁਰ ਪ੍ਰਸਾਦਿ ॥ ਕਚਾ ਰੰਗੁ ਕਸੁੰਭ ਕਾ ਥੋੜੜਿਆ ਦਿਨ ਚਾਰਿ ਜੀਉ ॥ ਵਿਣੁ ਨਾਵੈ ਭ੍ਰਮਿ ਭੁਲੀਆ ਠਗਿ ਮੁਠੀ ਕੂੜਿਆਰਿ ਜੀਉ ॥
    Jul 15 2025
    ਸੂਹੀ ਮਹਲਾ ੧ ਘਰੁ ੯ੴ ਸਤਿਗੁਰ ਪ੍ਰਸਾਦਿ ॥ਕਚਾ ਰੰਗੁ ਕਸੁੰਭ ਕਾ ਥੋੜੜਿਆ ਦਿਨ ਚਾਰਿ ਜੀਉ ॥ ਵਿਣੁ ਨਾਵੈ ਭ੍ਰਮਿ ਭੁਲੀਆ ਠਗਿ ਮੁਠੀ ਕੂੜਿਆਰਿ ਜੀਉ ॥ ਸਚੇ ਸੇਤੀ ਰਤਿਆ ਜਨਮੁ ਨ ਦੂਜੀ ਵਾਰ ਜੀਉ ॥੧॥ ਰੰਗੇ ਕਾ ਕਿਆ ਰੰਗੀਐ ਜੋ ਰਤੇ ਰੰਗੁ ਲਾਇ ਜੀਉ ॥ ਰੰਗਣ ਵਾਲਾ ਸੇਵੀਐ ਸਚੇ ਸਿਉ ਚਿਤੁ ਲਾਇ ਜੀਉ ॥੧॥ ਰਹਾਉ ॥ ਚਾਰੇ ਕੁੰਡਾ ਜੇ ਭਵਹਿ ਬਿਨੁ ਭਾਗਾ ਧਨੁ ਨਾਹਿ ਜੀਉ ॥ ਅਵਗਣਿ ਮੁਠੀ ਜੇ ਫਿਰਹਿ ਬਧਿਕ ਥਾਇ ਨ ਪਾਹਿ ਜੀਉ ॥ ਗੁਰਿ ਰਾਖੇ ਸੇ ਉਬਰੇ ਸਬਦਿ ਰਤੇ ਮਨ ਮਾਹਿ ਜੀਉ ॥੨॥ ਚਿਟੇ ਜਿਨ ਕੇ ਕਪੜੇ ਮੈਲੇ ਚਿਤ ਕਠੋਰ ਜੀਉ ॥ ਤਿਨ ਮੁਖਿ ਨਾਮੁ ਨ ਊਪਜੈ ਦੂਜੈ ਵਿਆਪੇ ਚੋਰ ਜੀਉ ॥ ਮੂਲੁ ਨ ਬੂਝਹਿ ਆਪਣਾ ਸੇ ਪਸੂਆ ਸੇ ਢੋਰ ਜੀਉ ॥੩॥ ਨਿਤ ਨਿਤ ਖੁਸੀਆ ਮਨੁ ਕਰੇ ਨਿਤ ਨਿਤ ਮੰਗੈ ਸੁਖ ਜੀਉ ॥ ਕਰਤਾ ਚਿਤਿ ਨ ਆਵਈ ਫਿਰਿ ਫਿਰਿ ਲਗਹਿ ਦੁਖ ਜੀਉ ॥ ਸੁਖ ਦੁਖ ਦਾਤਾ ਮਨਿ ਵਸੈ ਤਿਤੁ ਤਨਿ ਕੈਸੀ ਭੁਖ ਜੀਉ ॥੪॥ ਬਾਕੀ ਵਾਲਾ ਤਲਬੀਐ ਸਿਰਿ ਮਾਰੇ ਜੰਦਾਰੁ ਜੀਉ ॥ ਲੇਖਾ ਮੰਗੈ ਦੇਵਣਾ ਪੁਛੈ ਕਰਿ ਬੀਚਾਰੁ ਜੀਉ ॥ ਸਚੇ ਕੀ ਲਿਵ ਉਬਰੈ ਬਖਸੇ ਬਖਸਣਹਾਰੁ ਜੀਉ ॥੫॥ ਅਨ ਕੋ ਕੀਜੈ ਮਿਤੜਾ ਖਾਕੁ ਰਲੈ ਮਰਿ ਜਾਇ ਜੀਉ ॥ ਬਹੁ ਰੰਗ ਦੇਖਿ ਭੁਲਾਇਆ ਭੁਲਿ ਭੁਲਿ ਆਵੈ ਜਾਇ ਜੀਉ ॥ ਨਦਰਿ ਪ੍ਰਭੂ ਤੇ ਛੁਟੀਐ ਨਦਰੀ ਮੇਲਿ ਮਿਲਾਇ ਜੀਉ ॥੬॥ ਗਾਫਲ ਗਿਆਨ ਵਿਹੂਣਿਆ ਗੁਰ ਬਿਨੁ ਗਿਆਨੁ ਨ ਭਾਲਿ ਜੀਉ ॥ ਖਿੰਚੋਤਾਣਿ ਵਿਗੁਚੀਐ ਬੁਰਾ ਭਲਾ ਦੁਇ ਨਾਲਿ ਜੀਉ ॥ ਬਿਨੁ ਸਬਦੈ ਭੈ ਰਤਿਆ ਸਭ ਜੋਹੀ ਜਮਕਾਲਿ ਜੀਉ ॥੭॥ ਜਿਨਿ ਕਰਿ ਕਾਰਣੁ ਧਾਰਿਆ ਸਭਸੈ ਦੇਇ ਆਧਾਰੁ ਜੀਉ ॥ ਸੋ ਕਿਉ ਮਨਹੁ ਵਿਸਾਰੀਐ ਸਦਾ ਸਦਾ ਦਾਤਾਰੁ ਜੀਉ ॥ ਨਾਨਕ ਨਾਮੁ ਨ ਵੀਸਰੈ ਨਿਧਾਰਾ ਆਧਾਰੁ ਜੀਉ ॥੮॥੧॥੨॥ਮੰਗਲਵਾਰ, ੩੧ ਹਾੜ (ਸੰਮਤ ੫੫੭ ਨਾਨਕਸ਼ਾਹੀ)(ਅੰਗ : ੭੫੧)ਪੰਜਾਬੀ ਵਿਆਖਿਆ(ਜੀਵ ਮਾਇਆ ਦੇ ਸੁਹਣੱਪ ਨੂੰ ਵੇਖ ਵੇਖ ਕੇ ਫੁੱਲਦਾ ਹੈ, ਪਰ ਇਹ ਮਾਇਆ ਦਾ ਸਾਥ ਕਸੁੰਭੇ ਦੇ ਰੰਗ ਵਰਗਾ ਹੀ ਹੈ) ਕਸੁੰਭੇ ਦੇ ਫੁੱਲ ਦਾ ਰੰਗ ਕੱਚਾ ਹੁੰਦਾ ਹੈ, ਥੋੜਾ ਚਿਰ ਹੀ ਰਹਿੰਦਾ ਹੈ, ਚਾਰ ਦਿਨ ਹੀ ਟਿਕਦਾ ਹੈ । ਮਾਇਆ ਦੀ ਵਪਾਰਨ ਜੀਵ-ਇਸਤ੍ਰੀ ਪ੍ਰਭੂ-ਨਾਮ ਤੋਂ ਖੁੰਝ ਕੇ (ਮਾਇਆ-ਕਸੁੰਭੇ ਦੇ) ਭੁਲੇਖੇ ਵਿਚ ਕੁਰਾਹੇ ਪੈ ਜਾਂਦੀ ਹੈ, ਠੱਗੀ ਜਾਂਦੀ ਹੈ, ਤੇ ਇਸ ਦਾ ਆਤਮਕ ਜੀਵਨ (ਦਾ ਸਰਮਾਇਆ) ਲੁੱਟਿਆ ਜਾਂਦਾ ਹੈ । ਹੇ ਭਾਈ! ਜੇ ਸਦਾ-ਥਿਰ ਪ੍ਰਭੂ ਦੇ ਪਿਆਰ-ਰੰਗ ਵਿਚ ਰੰਗੇ ਜਾਈਏ, ਤਾਂ ਮੁੜ ਮੁੜ ਜਨਮ (ਦਾ ਗੇੜ) ਮੁੱਕ ਜਾਂਦਾ ਹੈ ।੧। ਹੇ ਭਾਈ! ਜੇਹੜੇ ਬੰਦੇ ਪਰਮਾਤਮਾ ਦਾ ਪ੍ਰੇਮ-ਰੰਗ ਲਾ ਕੇ ਰੰਗੇ ਜਾਂਦੇ ਹਨ ਉਹਨਾਂ ਦੇ ਰੰਗੇ ਹੋਏ ਮਨ ਨੂੰ ਕਿਸੇ ਹੋਰ ਰੰਗ ਦੀ ਲੋੜ ਨਹੀਂ ਰਹਿ ਜਾਂਦੀ (ਨਾਮ ਵਿਚ ਰੱਤੇ ਨੂੰ) ਕਿਸੇ ਹੋਰ ਕਰਮ-ਸੁਹਜ ਦੀ ਮੁਥਾਜੀ ਨਹੀਂ ਰਹਿੰਦੀ । (ਪਰ ਇਹ ਨਾਮ-ਰੰਗ ਪਰਮਾਤਮਾ ਆਪ ਹੀ ਦੇਂਦਾ ਹੈ, ਸੋ) ਉਸ ਸਦਾ-ਥਿਰ ਰਹਿਣ ਵਾਲੇ ਨੂੰ ਤੇ (ਜੀਵਾਂ ਦੇ ਮਨ ਨੂੰ ਆਪਣੇ ਪ੍ਰੇਮ-ਰੰਗ ਨਾਲ) ਰੰਗਣ ਵਾਲੇ ਪ੍ਰਭੂ ਨੂੰ ਚਿੱਤ ਲਾ ਕੇ ਸਿਮਰਨਾ ਚਾਹੀਦਾ ਹੈ ।੧।ਰਹਾਉ। ਹੇ ਜਿੰਦੇ! ਜੇ ਤੂੰ ...
    Show More Show Less
    4 mins
  • ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥
    Jul 12 2025

    ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨। :ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭। SHALOK: The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 ||


    Show More Show Less
    6 mins
  • ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥
    Jul 12 2025

    ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥

    ਅਰਥ: ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ।


    Show More Show Less
    18 mins

What listeners say about AUDIO GURBANI

Average Customer Ratings
Overall
  • 5 out of 5 stars
  • 5 Stars
    1
  • 4 Stars
    0
  • 3 Stars
    0
  • 2 Stars
    0
  • 1 Stars
    0
Performance
  • 5 out of 5 stars
  • 5 Stars
    1
  • 4 Stars
    0
  • 3 Stars
    0
  • 2 Stars
    0
  • 1 Stars
    0
Story
  • 5 out of 5 stars
  • 5 Stars
    1
  • 4 Stars
    0
  • 3 Stars
    0
  • 2 Stars
    0
  • 1 Stars
    0

Reviews - Please select the tabs below to change the source of reviews.

Sort by:
Filter by:
  • Overall
    5 out of 5 stars
  • Performance
    5 out of 5 stars
  • Story
    5 out of 5 stars

Excellent and peaceful!!

A must listen to make yourself happy. This gave a tremendous peace and I would suggest this to everyone to listen.

Something went wrong. Please try again in a few minutes.

You voted on this review!

You reported this review!

In the spirit of reconciliation, Audible acknowledges the Traditional Custodians of country throughout Australia and their connections to land, sea and community. We pay our respect to their elders past and present and extend that respect to all Aboriginal and Torres Strait Islander peoples today.