Episodes

  • ਸੂਹੀ ਮਹਲਾ ੧ ਘਰੁ ੯ ੴ ਸਤਿਗੁਰ ਪ੍ਰਸਾਦਿ ॥ ਕਚਾ ਰੰਗੁ ਕਸੁੰਭ ਕਾ ਥੋੜੜਿਆ ਦਿਨ ਚਾਰਿ ਜੀਉ ॥ ਵਿਣੁ ਨਾਵੈ ਭ੍ਰਮਿ ਭੁਲੀਆ ਠਗਿ ਮੁਠੀ ਕੂੜਿਆਰਿ ਜੀਉ ॥
    Jul 15 2025
    ਸੂਹੀ ਮਹਲਾ ੧ ਘਰੁ ੯ੴ ਸਤਿਗੁਰ ਪ੍ਰਸਾਦਿ ॥ਕਚਾ ਰੰਗੁ ਕਸੁੰਭ ਕਾ ਥੋੜੜਿਆ ਦਿਨ ਚਾਰਿ ਜੀਉ ॥ ਵਿਣੁ ਨਾਵੈ ਭ੍ਰਮਿ ਭੁਲੀਆ ਠਗਿ ਮੁਠੀ ਕੂੜਿਆਰਿ ਜੀਉ ॥ ਸਚੇ ਸੇਤੀ ਰਤਿਆ ਜਨਮੁ ਨ ਦੂਜੀ ਵਾਰ ਜੀਉ ॥੧॥ ਰੰਗੇ ਕਾ ਕਿਆ ਰੰਗੀਐ ਜੋ ਰਤੇ ਰੰਗੁ ਲਾਇ ਜੀਉ ॥ ਰੰਗਣ ਵਾਲਾ ਸੇਵੀਐ ਸਚੇ ਸਿਉ ਚਿਤੁ ਲਾਇ ਜੀਉ ॥੧॥ ਰਹਾਉ ॥ ਚਾਰੇ ਕੁੰਡਾ ਜੇ ਭਵਹਿ ਬਿਨੁ ਭਾਗਾ ਧਨੁ ਨਾਹਿ ਜੀਉ ॥ ਅਵਗਣਿ ਮੁਠੀ ਜੇ ਫਿਰਹਿ ਬਧਿਕ ਥਾਇ ਨ ਪਾਹਿ ਜੀਉ ॥ ਗੁਰਿ ਰਾਖੇ ਸੇ ਉਬਰੇ ਸਬਦਿ ਰਤੇ ਮਨ ਮਾਹਿ ਜੀਉ ॥੨॥ ਚਿਟੇ ਜਿਨ ਕੇ ਕਪੜੇ ਮੈਲੇ ਚਿਤ ਕਠੋਰ ਜੀਉ ॥ ਤਿਨ ਮੁਖਿ ਨਾਮੁ ਨ ਊਪਜੈ ਦੂਜੈ ਵਿਆਪੇ ਚੋਰ ਜੀਉ ॥ ਮੂਲੁ ਨ ਬੂਝਹਿ ਆਪਣਾ ਸੇ ਪਸੂਆ ਸੇ ਢੋਰ ਜੀਉ ॥੩॥ ਨਿਤ ਨਿਤ ਖੁਸੀਆ ਮਨੁ ਕਰੇ ਨਿਤ ਨਿਤ ਮੰਗੈ ਸੁਖ ਜੀਉ ॥ ਕਰਤਾ ਚਿਤਿ ਨ ਆਵਈ ਫਿਰਿ ਫਿਰਿ ਲਗਹਿ ਦੁਖ ਜੀਉ ॥ ਸੁਖ ਦੁਖ ਦਾਤਾ ਮਨਿ ਵਸੈ ਤਿਤੁ ਤਨਿ ਕੈਸੀ ਭੁਖ ਜੀਉ ॥੪॥ ਬਾਕੀ ਵਾਲਾ ਤਲਬੀਐ ਸਿਰਿ ਮਾਰੇ ਜੰਦਾਰੁ ਜੀਉ ॥ ਲੇਖਾ ਮੰਗੈ ਦੇਵਣਾ ਪੁਛੈ ਕਰਿ ਬੀਚਾਰੁ ਜੀਉ ॥ ਸਚੇ ਕੀ ਲਿਵ ਉਬਰੈ ਬਖਸੇ ਬਖਸਣਹਾਰੁ ਜੀਉ ॥੫॥ ਅਨ ਕੋ ਕੀਜੈ ਮਿਤੜਾ ਖਾਕੁ ਰਲੈ ਮਰਿ ਜਾਇ ਜੀਉ ॥ ਬਹੁ ਰੰਗ ਦੇਖਿ ਭੁਲਾਇਆ ਭੁਲਿ ਭੁਲਿ ਆਵੈ ਜਾਇ ਜੀਉ ॥ ਨਦਰਿ ਪ੍ਰਭੂ ਤੇ ਛੁਟੀਐ ਨਦਰੀ ਮੇਲਿ ਮਿਲਾਇ ਜੀਉ ॥੬॥ ਗਾਫਲ ਗਿਆਨ ਵਿਹੂਣਿਆ ਗੁਰ ਬਿਨੁ ਗਿਆਨੁ ਨ ਭਾਲਿ ਜੀਉ ॥ ਖਿੰਚੋਤਾਣਿ ਵਿਗੁਚੀਐ ਬੁਰਾ ਭਲਾ ਦੁਇ ਨਾਲਿ ਜੀਉ ॥ ਬਿਨੁ ਸਬਦੈ ਭੈ ਰਤਿਆ ਸਭ ਜੋਹੀ ਜਮਕਾਲਿ ਜੀਉ ॥੭॥ ਜਿਨਿ ਕਰਿ ਕਾਰਣੁ ਧਾਰਿਆ ਸਭਸੈ ਦੇਇ ਆਧਾਰੁ ਜੀਉ ॥ ਸੋ ਕਿਉ ਮਨਹੁ ਵਿਸਾਰੀਐ ਸਦਾ ਸਦਾ ਦਾਤਾਰੁ ਜੀਉ ॥ ਨਾਨਕ ਨਾਮੁ ਨ ਵੀਸਰੈ ਨਿਧਾਰਾ ਆਧਾਰੁ ਜੀਉ ॥੮॥੧॥੨॥ਮੰਗਲਵਾਰ, ੩੧ ਹਾੜ (ਸੰਮਤ ੫੫੭ ਨਾਨਕਸ਼ਾਹੀ)(ਅੰਗ : ੭੫੧)ਪੰਜਾਬੀ ਵਿਆਖਿਆ(ਜੀਵ ਮਾਇਆ ਦੇ ਸੁਹਣੱਪ ਨੂੰ ਵੇਖ ਵੇਖ ਕੇ ਫੁੱਲਦਾ ਹੈ, ਪਰ ਇਹ ਮਾਇਆ ਦਾ ਸਾਥ ਕਸੁੰਭੇ ਦੇ ਰੰਗ ਵਰਗਾ ਹੀ ਹੈ) ਕਸੁੰਭੇ ਦੇ ਫੁੱਲ ਦਾ ਰੰਗ ਕੱਚਾ ਹੁੰਦਾ ਹੈ, ਥੋੜਾ ਚਿਰ ਹੀ ਰਹਿੰਦਾ ਹੈ, ਚਾਰ ਦਿਨ ਹੀ ਟਿਕਦਾ ਹੈ । ਮਾਇਆ ਦੀ ਵਪਾਰਨ ਜੀਵ-ਇਸਤ੍ਰੀ ਪ੍ਰਭੂ-ਨਾਮ ਤੋਂ ਖੁੰਝ ਕੇ (ਮਾਇਆ-ਕਸੁੰਭੇ ਦੇ) ਭੁਲੇਖੇ ਵਿਚ ਕੁਰਾਹੇ ਪੈ ਜਾਂਦੀ ਹੈ, ਠੱਗੀ ਜਾਂਦੀ ਹੈ, ਤੇ ਇਸ ਦਾ ਆਤਮਕ ਜੀਵਨ (ਦਾ ਸਰਮਾਇਆ) ਲੁੱਟਿਆ ਜਾਂਦਾ ਹੈ । ਹੇ ਭਾਈ! ਜੇ ਸਦਾ-ਥਿਰ ਪ੍ਰਭੂ ਦੇ ਪਿਆਰ-ਰੰਗ ਵਿਚ ਰੰਗੇ ਜਾਈਏ, ਤਾਂ ਮੁੜ ਮੁੜ ਜਨਮ (ਦਾ ਗੇੜ) ਮੁੱਕ ਜਾਂਦਾ ਹੈ ।੧। ਹੇ ਭਾਈ! ਜੇਹੜੇ ਬੰਦੇ ਪਰਮਾਤਮਾ ਦਾ ਪ੍ਰੇਮ-ਰੰਗ ਲਾ ਕੇ ਰੰਗੇ ਜਾਂਦੇ ਹਨ ਉਹਨਾਂ ਦੇ ਰੰਗੇ ਹੋਏ ਮਨ ਨੂੰ ਕਿਸੇ ਹੋਰ ਰੰਗ ਦੀ ਲੋੜ ਨਹੀਂ ਰਹਿ ਜਾਂਦੀ (ਨਾਮ ਵਿਚ ਰੱਤੇ ਨੂੰ) ਕਿਸੇ ਹੋਰ ਕਰਮ-ਸੁਹਜ ਦੀ ਮੁਥਾਜੀ ਨਹੀਂ ਰਹਿੰਦੀ । (ਪਰ ਇਹ ਨਾਮ-ਰੰਗ ਪਰਮਾਤਮਾ ਆਪ ਹੀ ਦੇਂਦਾ ਹੈ, ਸੋ) ਉਸ ਸਦਾ-ਥਿਰ ਰਹਿਣ ਵਾਲੇ ਨੂੰ ਤੇ (ਜੀਵਾਂ ਦੇ ਮਨ ਨੂੰ ਆਪਣੇ ਪ੍ਰੇਮ-ਰੰਗ ਨਾਲ) ਰੰਗਣ ਵਾਲੇ ਪ੍ਰਭੂ ਨੂੰ ਚਿੱਤ ਲਾ ਕੇ ਸਿਮਰਨਾ ਚਾਹੀਦਾ ਹੈ ।੧।ਰਹਾਉ। ਹੇ ਜਿੰਦੇ! ਜੇ ਤੂੰ ...
    Show More Show Less
    4 mins
  • ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥
    Jul 12 2025

    ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨। :ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭। SHALOK: The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 ||


    Show More Show Less
    6 mins
  • ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥
    Jul 12 2025

    ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥

    ਅਰਥ: ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ।


    Show More Show Less
    18 mins
  • ਤਿਲੰਗ ਮਹਲਾ ੧ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥
    Jul 10 2025
    ਤਿਲੰਗ ਮਹਲਾ ੧ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥ ਹੰਉ ਕੁਰਬਾਨੈ ਜਾਉ ਮਿਹਰਵਾਨਾ ਹੰਉ ਕੁਰਬਾਨੈ ਜਾਉ ॥ ਹੰਉ ਕੁਰਬਾਨੈ ਜਾਉ ਤਿਨਾ ਕੈ ਲੈਨਿ ਜੋ ਤੇਰਾ ਨਾਉ ॥ ਲੈਨਿ ਜੋ ਤੇਰਾ ਨਾਉ ਤਿਨਾ ਕੈ ਹੰਉ ਸਦ ਕੁਰਬਾਨੈ ਜਾਉ ॥੧॥ ਰਹਾਉ ॥ਕਾਇਆ ਰੰਙਣਿ ਜੇ ਥੀਐ ਪਿਆਰੇ ਪਾਈਐ ਨਾਉ ਮਜੀਠ ॥ ਰੰਙਣ ਵਾਲਾ ਜੇ ਰੰਙੈ ਸਾਹਿਬੁ ਐਸਾ ਰੰਗੁ ਨ ਡੀਠ ॥੨॥ ਜਿਨ ਕੇ ਚੋਲੇ ਰਤੜੇ ਪਿਆਰੇ ਕੰਤੁ ਤਿਨਾ ਕੈ ਪਾਸਿ ॥ ਧੂੜਿ ਤਿਨਾ ਕੀ ਜੇ ਮਿਲੈ ਜੀ ਕਹੁ ਨਾਨਕ ਕੀ ਅਰਦਾਸਿ ॥੩॥ ਆਪੇ ਸਾਜੇ ਆਪੇ ਰੰਗੇ ਆਪੇ ਨਦਰਿ ਕਰੇਇ ॥ ਨਾਨਕ ਕਾਮਣਿ ਕੰਤੈ ਭਾਵੈ ਆਪੇ ਹੀ ਰਾਵੇਇ ॥੪॥੧॥੩॥ ਅਰਥ: ਹੇ ਮਿਹਰਬਾਨ ਪ੍ਰਭੂ! ਮੈਂ ਕੁਰਬਾਨ ਜਾਂਦਾ ਹਾਂ ਮੈਂ ਸਦਕੇ ਜਾਂਦਾ ਹਾਂ, ਮੈਂ ਵਰਨੇ ਜਾਂਦਾ ਹਾਂ ਉਹਨਾਂ ਤੋਂ ਜੋ ਤੇਰਾ ਨਾਮ ਸਿਮਰਦੇ ਹਨ। ਜੋ ਬੰਦੇ ਤੇਰਾ ਨਾਮ ਲੈਂਦੇ ਹਨ, ਮੈਂ ਉਹਨਾਂ ਤੋਂ ਸਦਾ ਕੁਰਬਾਨ ਜਾਂਦਾ ਹਾਂ।੧।ਰਹਾਉ।ਜਿਸ ਜੀਵ-ਇਸਤ੍ਰੀ ਦੇ ਇਸ ਸਰੀਰ ਨੂੰ ਮਾਇਆ (ਦੇ ਮੋਹ) ਦੀ ਪਾਹ ਲੱਗੀ ਹੋਵੇ, ਤੇ ਫਿਰ ਉਸ ਨੇ ਇਸ ਨੂੰ ਲੱਬ ਨਾਲ ਰੰਗਾ ਲਿਆ ਹੋਵੇ, ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਦੇ ਚਰਨਾਂ ਵਿਚ ਨਹੀਂ ਪਹੁੰਚ ਸਕਦੀ, ਕਿਉਂਕਿ (ਜਿੰਦ ਦਾ) ਇਹ ਚੋਲਾ (ਇਹ ਸਰੀਰ, ਇਹ ਜੀਵਨ) ਖਸਮ-ਪ੍ਰਭੂ ਨੂੰ ਪਸੰਦ ਨਹੀਂ ਆਉਂਦਾ।੧।(ਪਰ, ਹਾਂ!) ਜੇ ਇਹ ਸਰੀਰ (ਨੀਲਾਰੀ ਦੀ) ਮੱਟੀ ਬਣ ਜਾਏ, ਤੇ ਹੇ ਸੱਜਣ! ਜੇ ਇਸ ਵਿਚ ਮਜੀਠ ਵਰਗੇ ਪੱਕੇ ਰੰਗ ਵਾਲਾ ਪ੍ਰਭੂ ਦਾ ਨਾਮ-ਰੰਗ ਪਾਇਆ ਜਾਏ, ਫਿਰ ਮਾਲਿਕ-ਪ੍ਰਭੂ ਆਪ ਨੀਲਾਰੀ (ਬਣ ਕੇ ਜੀਵ-ਇਸਤ੍ਰੀ ਦੇ ਮਨ ਨੂੰ) ਰੰਗ (ਦਾ ਡੋਬਾ) ਦੇਵੇ, ਤਾਂ ਅਜੇਹਾ ਰੰਗ ਚੜ੍ਹਦਾ ਹੈ ਜੋ ਕਦੇ ਪਹਿਲਾਂ ਵੇਖਿਆ ਨਾਹ ਹੋਵੇ।੨।ਹੇ ਪਿਆਰੇ (ਸੱਜਣ!) ਜਿਨ੍ਹਾਂ ਜੀਵ-ਇਸਤ੍ਰੀਆਂ ਦੇ (ਸਰੀਰ-) ਚੋਲੇ (ਜੀਵਨ ਨਾਮ-ਰੰਗ ਨਾਲ) ਰੰਗੇ ਗਏ ਹਨ, ਖਸਮ-ਪ੍ਰਭੂ (ਸਦਾ) ਉਹਨਾਂ ਦੇ ਕੋਲ (ਵੱਸਦਾ) ਹੈ। ਹੇ ਸੱਜਣ! ਨਾਨਕ ਵਲੋਂ ਉਹਨਾਂ ਪਾਸ ਬੇਨਤੀ ਕਰ, ਭਲਾ ਕਿਤੇ ਨਾਨਕ ਨੂੰ ਉਹਨਾਂ ਦੇ ਚਰਨਾਂ ਦੀ ਧੂੜ ਮਿਲ ਜਾਏ।੩।ਹੇ ਨਾਨਕ! ਜਿਸ ਜੀਵ-ਇਸਤ੍ਰੀ ਉਤੇ ਪ੍ਰਭੂ ਆਪ ਮਿਹਰ ਦੀ ਨਜ਼ਰ ਕਰਦਾ ਹੈ ਉਸ ਨੂੰ ਉਹ ਆਪ ਹੀ ਸੰਵਾਰਦਾ ਹੈ ਆਪ ਹੀ (ਨਾਮ ਦਾ) ਰੰਗ ਚਾੜ੍ਹਦਾ ਹੈ, ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਨੂੰ ਪਿਆਰੀ ਲੱਗਦੀ ਹੈ, ਉਸ ਨੂੰ ਪ੍ਰਭੂ ਆਪ ਹੀ ਆਪਣੇ ਚਰਨਾਂ ਵਿਚ ਜੋੜਦਾ ਹੈ।੪।੧।੩।TILANG, FIRST MEHL, THIRD HOUSE:ONE UNIVERSAL CREATOR GOD. BY THE GRACE OF THE TRUE GURU:This body fabric is conditioned by Maya, O beloved; this cloth is dyed in greed. My Husband Lord is not pleased by these clothes, O Beloved; how can the soul-bride go to His bed? || 1 || I am a sacrifice, O Dear Merciful Lord; I am a sacrifice to You. I am a sacrifice to those who take to Your Name. Unto those who take to Your Name, I am forever a sacrifice. || 1 || Pause || If the body becomes the dyer’s vat, O Beloved, and the Name is placed within it as the dye, and if the Dyer who dyes this cloth is the Lord Master — O, such a color has never been seen before! || 2 || Those whose shawls are so dyed, O Beloved, their Husband Lord is always with them. Bless me with the dust of those humble beings, O Dear Lord. Says Nanak, this is my prayer. || 3 || He Himself creates, and He Himself imbues us. He Himself bestows His ...
    Show More Show Less
    7 mins
  • ਸਲੋਕ ਮਃ ੪ ॥ ਹਰਿ ਜਨ ਹਰਿ ਹਰਿ ਚਉਦਿਆ ਸਰੁ ਸੰਧਿਆ ਗਾਵਾਰ ॥ ਨਾਨਕ ਹਰਿ ਜਨ ਹਰਿ ਲਿਵ ਉਬਰੇ ਜਿਨ ਸੰਧਿਆ ਤਿਸੁ ਫਿਰਿ ਮਾਰ ॥੧॥ ਮਃ ੪ ॥
    Jul 10 2025

    ਸਲੋਕ ਮਃ ੪ ॥ ਹਰਿ ਜਨ ਹਰਿ ਹਰਿ ਚਉਦਿਆ ਸਰੁ ਸੰਧਿਆ ਗਾਵਾਰ ॥ ਨਾਨਕ ਹਰਿ ਜਨ ਹਰਿ ਲਿਵ ਉਬਰੇ ਜਿਨ ਸੰਧਿਆ ਤਿਸੁ ਫਿਰਿ ਮਾਰ ॥੧॥ ਮਃ ੪ ॥ ਅਖੀ ਪ੍ਰੇਮਿ ਕਸਾਈਆ ਹਰਿ ਹਰਿ ਨਾਮੁ ਪਿਖੰਨ੍ਹ੍ਹਿ ॥ ਜੇ ਕਰਿ ਦੂਜਾ ਦੇਖਦੇ ਜਨ ਨਾਨਕ ਕਢਿ ਦਿਚੰਨ੍ਹ੍ਹਿ ॥੨॥

    ਅਰਥ: ਹੇ ਨਾਨਕ! ਮੂਰਖ ਮਨੁੱਖ ਹੀ ਪਰਮਾਤਮਾ ਦਾ ਨਾਮ ਜਪਦੇ ਸੰਤ ਜਨਾਂ ਉਤੇ ਤੀਰ ਚਲਾਂਦੇ ਹਨ। ਪਰ ਉਹ ਸੰਤ ਜਨ ਤਾਂ ਪਰਮਾਤਮਾ ਵਿਚ ਸੁਰਤਿ ਜੋੜ ਕੇ ਬਚ ਨਿਕਲਦੇ ਹਨ; ਜਿਸ (ਮੂਰਖ) ਨੇ (ਤੀਰ) ਚਲਾਇਆ ਹੁੰਦਾ ਹੈ, ਉਸ ਨੂੰ ਹੀ ਪਰਤ ਕੇ ਮੌਤ ਆਉਂਦੀ ਹੈ (ਭਾਵ, ਸੰਤ ਨਾਲ ਵੈਰ ਕਰਨ ਵਾਲੇ ਮਨੁੱਖ ਆਤਮਕ ਮੌਤ ਸਹੇੜ ਲੈਂਦੇ ਹਨ) ।1।

    ਮ: 4। (ਹੇ ਭਾਈ! ਉਹੀ ਬੰਦੇ ਹਰ ਥਾਂ) ਪਰਮਾਤਮਾ ਦਾ ਨਾਮ ਵੇਖਦੇ ਹਨ, ਜਿਨ੍ਹਾਂ ਦੀਆਂ ਅੱਖਾਂ ਨੂੰ ਪਰੇਮ ਨੇ ਖਿੱਚ ਪਾਈ ਹੁੰਦੀ ਹੈ। ਪਰ, ਹੇ ਨਾਨਕ! ਜਿਹੜੇ ਮਨੁੱਖ (ਪ੍ਰਭੂ ਨੂੰ ਛੱਡ ਕੇ) ਹੋਰ ਹੋਰ ਨੂੰ ਵੇਖਦੇ ਹਨ ਉਹ ਪ੍ਰਭੂ ਦੀ ਹਜ਼ੂਰੀ ਵਿਚੋਂ ਰੱਦੇ ਜਾਂਦੇ ਹਨ।2।

    ਪਉੜੀ ॥ ਜਲਿ ਥਲਿ ਮਹੀਅਲਿ ਪੂਰਨੋ ਅਪਰੰਪਰੁ ਸੋਈ ॥ ਜੀਅ ਜੰਤ ਪ੍ਰਤਿਪਾਲਦਾ ਜੋ ਕਰੇ ਸੁ ਹੋਈ ॥ ਮਾਤ ਪਿਤਾ ਸੁਤ ਭ੍ਰਾਤ ਮੀਤ ਤਿਸੁ ਬਿਨੁ ਨਹੀ ਕੋਈ ॥ ਘਟਿ ਘਟਿ ਅੰਤਰਿ ਰਵਿ ਰਹਿਆ ਜਪਿਅਹੁ ਜਨ ਕੋਈ ॥ ਸਗਲ ਜਪਹੁ ਗੋਪਾਲ ਗੁਨ ਪਰਗਟੁ ਸਭ ਲੋਈ ॥੧੩॥

    ਅਰਥ: (ਹੇ ਭਾਈ!) ਉਹ ਬੇਅੰਤ (ਪਰਮਾਤਮਾ) ਹੀ ਜਲ ਵਿਚ ਧਰਤੀ ਵਿਚ ਅਕਾਸ਼ ਵਿਚ (ਹਰ ਥਾਂ) ਵਿਆਪਕ ਹੈ, ਉਹ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਜੋ ਕੁਝ ਉਹ ਕਰਦਾ ਹੈ ਉਹੀ ਹੁੰਦਾ ਹੈ। (ਹੇ ਭਾਈ! ਸਦਾ ਨਾਲ ਨਿਭਣ ਵਾਲਾ) ਮਾਂ ਪਿਉ ਪੁੱਤਰ ਭਰਾ ਮਿੱਤਰ ਉਸ (ਪਰਮਾਤਮਾ) ਤੋਂ ਬਿਨਾ ਹੋਰ ਕੋਈ ਨਹੀਂ ਹੈ। ਹੇ ਸੰਤ ਜਨੋਂ! ਕੋਈ ਧਿਰ ਭੀ ਜਪ ਕੇ ਵੇਖ ਲਵੋ (ਜਿਹੜਾ ਭੀ ਜਪਦਾ ਹੈ ਉਸ ਨੂੰ ਨਿਸ਼ਚਾ ਹੋ ਜਾਂਦਾ ਹੈ ਕਿ ਉਹ ਪਰਮਾਤਮਾ) ਹਰੇਕ ਸਰੀਰ ਵਿਚ (ਸਭ ਦੇ) ਅੰਦਰ ਵਿਆਪਕ ਹੈ। ਹੇ ਭਾਈ! ਸਾਰੇ ਉਸ ਗੋਪਾਲ ਪ੍ਰਭੂ ਦੇ ਗੁਣ ਚੇਤੇ ਕਰਦੇ ਰਹੋ, ਉਹ ਪ੍ਰਭੂ ਸਾਰੀ ਸ੍ਰਿਸ਼ਟੀ ਵਿਚ ਪਰਤੱਖ (ਵੱਸਦਾ ਦਿੱਸ ਰਿਹਾ) ਹੈ।13।

    Show More Show Less
    1 min
  • ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥
    Jul 10 2025
    ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥
    Show More Show Less
    17 mins
  • ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥
    Jul 8 2025
    ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥ ਅਰਥ: ਹੇ ਨਾਨਕ! ਇਹ ਰਾਜ ਰੂਪ ਧਨ ਤੇ (ਉੱਚੀ) ਕੁਲ ਦਾ ਮਾਣ-ਸਭ ਛਲ-ਰੂਪ ਹੈ। ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ (ਕਈ ਢੰਗਾਂ ਨਾਲ) ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ।੨।ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ। ਕੀ ਇਹ ਉਕਾਈ ਲੱਗ ਗਈ? ਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ। ਹੇ ਨਾਨਕ! ਇਹੀ ਹਾਲ ਮਾਇਆ ਦਾ ਹੈ, ਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇ) ਇਹ ਮਾਇਆ ਜੀਵ ਦੇ ਨਾਲ ਨਹੀਂ ਜਾਂਦੀ।੨।ਉਸ ਮਾਇਆ ਨੂੰ ਇਕੱਠੀ ਕਰਨ ਦਾ ਕੀ ਲਾਭ, ਜੋ (ਜਗਤ ਤੋਂ ਤੁਰਨ ਵੇਲੇ) ਨਾਲ ਨਹੀਂ ਜਾਂਦੀ, ਜਿਸ ਤੋਂ ਆਖ਼ਰ ਵਿਛੁੜ ਹੀ ਜਾਣਾ ਹੈ, ਉਸ ਦੀ ਖ਼ਾਤਰ ਦੱਸੋ ਕੀਹ ਜਤਨ ਕਰਨਾ ਹੋਇਆ? ਪ੍ਰਭੂ ਨੂੰ ਵਿਸਾਰਿਆਂ (ਨਿਰੀ ਮਾਇਆ ਨਾਲ) ਰੱਜੀਦਾ ਭੀ ਨਹੀਂ ਤੇ ਨਾਹ ਹੀ ਮਨ ਪ੍ਰਸੰਨ ਹੁੰਦਾ ਹੈ। ਹੇ ਪ੍ਰਭੂ! ਕਿਰਪਾ ਕਰ, ਦਇਆ ਕਰ, ਨਾਨਕ ਦਾ ਸਹਿਮ ਦੂਰ ਕਰ ਦੇਹ।੧੦।SHALOK:Power is fraudulent, beauty is fraudulent, and wealth is fraudulent, as is pride of ancestry. One may gather poison through deception and fraud, O Nanak, but without the Lord, nothing shall go along with him in the end. || 1 || Beholding the bitter melon, he is deceived, since it appears so pretty. But it is not worth even a shell, O Nanak; the riches of Maya will not go along with anyone. || 2 || PAUREE: It shall not go along with you when you depart — why do you bother to collect it? Tell me, why do you try so hard to acquire that which you must leave behind in the end? Forgetting the Lord, how can you be satisfied? Your mind cannot be pleased. One who forsakes God, and attaches himself to another, shall be immersed in hell. Be kind and compassionate to Nanak, O Lord, and dispel his fear. || 10 ||
    Show More Show Less
    5 mins
  • ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥
    Jul 7 2025
    ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥ ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥ ਪਉੜੀ ॥ ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥ ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥ਅਰਥ: ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ। ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿਚ ਵਰਤਦਾ ਹੋਇਆ ਹੀ ਮਾਇਆ ਵਲੋਂ ਉਦਾਸ ਰਹਿੰਦਾ ਹੈ, ਤਾਂ ਉਸ ਦਾ ਮਨ ਆਪਣੇ ਆਪ ਵਿਚ ਪਤੀਜ ਜਾਂਦਾ ਹੈ (ਬਾਹਰ ਭਟਕਣੋਂ ਹਟ ਜਾਂਦਾ ਹੈ) ।ਹੇ ਨਾਨਕ! ਜਿਨ੍ਹਾਂ ਦਾ ਮਨ ਪਤੀਜਿਆ ਨਹੀਂ, ਉਹਨਾਂ ਨੂੰ ਗਿਆਨ ਦੀਆਂ ਗੱਲਾਂ ਕਰਨ ਦਾ ਕੋਈ ਲਾਭ ਨਹੀਂ ਹੁੰਦਾ।੧।SHALOK, THIRD MEHL:ਹੇ ਪੰਡਿਤ! ਜਿਨ੍ਹਾਂ ਮਨੁੱਖਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ (ਹਰੀ ਵਿਚ) ਮਨ ਨਹੀਂ ਜੋੜਿਆ, ਉਹਨਾਂ ਨੂੰ ਆਖ਼ਰ ਦੁੱਖ ਵਾਪਰਦਾ ਹੈ; ਉਹਨਾਂ ਅੰਦਰੋਂ ਤੇ ਬਾਹਰੋਂ ਅੰਨਿ੍ਹਆਂ ਨੂੰ ਕੋਈ ਸਮਝ ਨਹੀਂ ਆਉਂਦੀ। (ਪਰ) ਹੇ ਪੰਡਿਤ! ਜੋ ਮਨੁੱਖ ਹਰੀ ਦੇ ਨਾਮ ਵਿਚ ਰੱਤੇ ਹੋਏ ਹਨ, ਜਿਨ੍ਹਾਂ ਨੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਿਫ਼ਤਿ-ਸਾਲਾਹ ਕੀਤੀ ਹੈ ਤੇ ਹਰੀ ਵਿੱਚ ਲੀਨ ਹਨ, ਉਹਨਾਂ ਦੀ ਕਮਾਈ ਦੀ ਬਰਕਤਿ ਸਾਰਾ ਸੰਸਾਰ ਖਾਂਦਾ ਹੈ।ਹੇ ਪਿਆਰੇ ਹਰੀ! ਮੈਨੂੰ ਗੁਰਮੁਖ ਮਿਲਾ, ਜਿਨ੍ਹਾਂ ਨੂੰ ਮਿਲ ਕੇ ਮੈਂ ਤੇਰਾ ਰਾਹ ਪੁੱਛਾਂ। ਜੋ ਮਨੁੱਖ ਮੈਨੂੰ ਹਰੀ ਮਿਤ੍ਰ (ਦੀ ਖ਼ਬਰ) ਦੱਸੇ, ਮੈਂ ਉਸ ਤੋਂ ਸਦਕੇ ਹਾਂ। ਉਹਨਾਂ ਨਾਲ ਮੈਂ ਗੁਣਾਂ ਦੀ ਭਿਆਲੀ ਪਾਵਾਂ ਤੇ ਹਰੀ-ਨਾਮ ਸਿਮਰਾਂ। ਮੈਂ ਸਦਾ ਪਿਆਰਾ ਹਰੀ ਸਿਮਰਾਂ ਤੇ ਸਿਮਰ ਕੇ ਸੁਖ ਲਵਾਂ।ਮੈਂ ਸਦਕੇ ਹਾਂ ਉਸ ਸਤਿਗੁਰੂ ਤੋਂ, ਜਿਸ ਨੇ (ਪਰਮਾਤਮਾ ਦੀ) ਸਮਝ ਬਖ਼ਸ਼ੀ ਹੈ।੧੨।Great men speak the teachings by relating them to individual situations, but the whole world shares in them. One who becomes Gurmukh knows the Fear of God, and realizes his own self. If, by Guru’s Grace, one remains dead while yet alive, the mind becomes content in itself. Those who have no faith in their own minds, O Nanak — how can they speak of spiritual wisdom? || 1 || THIRD MEHL: Those who do not focus ...
    Show More Show Less
    12 mins