ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ cover art

ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥

ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥

Listen for free

View show details

About this listen

ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥ ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥ ਪਉੜੀ ॥ ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥ ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥ਅਰਥ: ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ। ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿਚ ਵਰਤਦਾ ਹੋਇਆ ਹੀ ਮਾਇਆ ਵਲੋਂ ਉਦਾਸ ਰਹਿੰਦਾ ਹੈ, ਤਾਂ ਉਸ ਦਾ ਮਨ ਆਪਣੇ ਆਪ ਵਿਚ ਪਤੀਜ ਜਾਂਦਾ ਹੈ (ਬਾਹਰ ਭਟਕਣੋਂ ਹਟ ਜਾਂਦਾ ਹੈ) ।ਹੇ ਨਾਨਕ! ਜਿਨ੍ਹਾਂ ਦਾ ਮਨ ਪਤੀਜਿਆ ਨਹੀਂ, ਉਹਨਾਂ ਨੂੰ ਗਿਆਨ ਦੀਆਂ ਗੱਲਾਂ ਕਰਨ ਦਾ ਕੋਈ ਲਾਭ ਨਹੀਂ ਹੁੰਦਾ।੧।SHALOK, THIRD MEHL:ਹੇ ਪੰਡਿਤ! ਜਿਨ੍ਹਾਂ ਮਨੁੱਖਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ (ਹਰੀ ਵਿਚ) ਮਨ ਨਹੀਂ ਜੋੜਿਆ, ਉਹਨਾਂ ਨੂੰ ਆਖ਼ਰ ਦੁੱਖ ਵਾਪਰਦਾ ਹੈ; ਉਹਨਾਂ ਅੰਦਰੋਂ ਤੇ ਬਾਹਰੋਂ ਅੰਨਿ੍ਹਆਂ ਨੂੰ ਕੋਈ ਸਮਝ ਨਹੀਂ ਆਉਂਦੀ। (ਪਰ) ਹੇ ਪੰਡਿਤ! ਜੋ ਮਨੁੱਖ ਹਰੀ ਦੇ ਨਾਮ ਵਿਚ ਰੱਤੇ ਹੋਏ ਹਨ, ਜਿਨ੍ਹਾਂ ਨੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਿਫ਼ਤਿ-ਸਾਲਾਹ ਕੀਤੀ ਹੈ ਤੇ ਹਰੀ ਵਿੱਚ ਲੀਨ ਹਨ, ਉਹਨਾਂ ਦੀ ਕਮਾਈ ਦੀ ਬਰਕਤਿ ਸਾਰਾ ਸੰਸਾਰ ਖਾਂਦਾ ਹੈ।ਹੇ ਪਿਆਰੇ ਹਰੀ! ਮੈਨੂੰ ਗੁਰਮੁਖ ਮਿਲਾ, ਜਿਨ੍ਹਾਂ ਨੂੰ ਮਿਲ ਕੇ ਮੈਂ ਤੇਰਾ ਰਾਹ ਪੁੱਛਾਂ। ਜੋ ਮਨੁੱਖ ਮੈਨੂੰ ਹਰੀ ਮਿਤ੍ਰ (ਦੀ ਖ਼ਬਰ) ਦੱਸੇ, ਮੈਂ ਉਸ ਤੋਂ ਸਦਕੇ ਹਾਂ। ਉਹਨਾਂ ਨਾਲ ਮੈਂ ਗੁਣਾਂ ਦੀ ਭਿਆਲੀ ਪਾਵਾਂ ਤੇ ਹਰੀ-ਨਾਮ ਸਿਮਰਾਂ। ਮੈਂ ਸਦਾ ਪਿਆਰਾ ਹਰੀ ਸਿਮਰਾਂ ਤੇ ਸਿਮਰ ਕੇ ਸੁਖ ਲਵਾਂ।ਮੈਂ ਸਦਕੇ ਹਾਂ ਉਸ ਸਤਿਗੁਰੂ ਤੋਂ, ਜਿਸ ਨੇ (ਪਰਮਾਤਮਾ ਦੀ) ਸਮਝ ਬਖ਼ਸ਼ੀ ਹੈ।੧੨।Great men speak the teachings by relating them to individual situations, but the whole world shares in them. One who becomes Gurmukh knows the Fear of God, and realizes his own self. If, by Guru’s Grace, one remains dead while yet alive, the mind becomes content in itself. Those who have no faith in their own minds, O Nanak — how can they speak of spiritual wisdom? || 1 || THIRD MEHL: Those who do not focus ...

What listeners say about ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥

Average Customer Ratings

Reviews - Please select the tabs below to change the source of reviews.

In the spirit of reconciliation, Audible acknowledges the Traditional Custodians of country throughout Australia and their connections to land, sea and community. We pay our respect to their elders past and present and extend that respect to all Aboriginal and Torres Strait Islander peoples today.