ਤਿਲੰਗ ਮਹਲਾ ੧ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥ cover art

ਤਿਲੰਗ ਮਹਲਾ ੧ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥

ਤਿਲੰਗ ਮਹਲਾ ੧ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥

Listen for free

View show details

About this listen

ਤਿਲੰਗ ਮਹਲਾ ੧ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥ ਹੰਉ ਕੁਰਬਾਨੈ ਜਾਉ ਮਿਹਰਵਾਨਾ ਹੰਉ ਕੁਰਬਾਨੈ ਜਾਉ ॥ ਹੰਉ ਕੁਰਬਾਨੈ ਜਾਉ ਤਿਨਾ ਕੈ ਲੈਨਿ ਜੋ ਤੇਰਾ ਨਾਉ ॥ ਲੈਨਿ ਜੋ ਤੇਰਾ ਨਾਉ ਤਿਨਾ ਕੈ ਹੰਉ ਸਦ ਕੁਰਬਾਨੈ ਜਾਉ ॥੧॥ ਰਹਾਉ ॥ਕਾਇਆ ਰੰਙਣਿ ਜੇ ਥੀਐ ਪਿਆਰੇ ਪਾਈਐ ਨਾਉ ਮਜੀਠ ॥ ਰੰਙਣ ਵਾਲਾ ਜੇ ਰੰਙੈ ਸਾਹਿਬੁ ਐਸਾ ਰੰਗੁ ਨ ਡੀਠ ॥੨॥ ਜਿਨ ਕੇ ਚੋਲੇ ਰਤੜੇ ਪਿਆਰੇ ਕੰਤੁ ਤਿਨਾ ਕੈ ਪਾਸਿ ॥ ਧੂੜਿ ਤਿਨਾ ਕੀ ਜੇ ਮਿਲੈ ਜੀ ਕਹੁ ਨਾਨਕ ਕੀ ਅਰਦਾਸਿ ॥੩॥ ਆਪੇ ਸਾਜੇ ਆਪੇ ਰੰਗੇ ਆਪੇ ਨਦਰਿ ਕਰੇਇ ॥ ਨਾਨਕ ਕਾਮਣਿ ਕੰਤੈ ਭਾਵੈ ਆਪੇ ਹੀ ਰਾਵੇਇ ॥੪॥੧॥੩॥ ਅਰਥ: ਹੇ ਮਿਹਰਬਾਨ ਪ੍ਰਭੂ! ਮੈਂ ਕੁਰਬਾਨ ਜਾਂਦਾ ਹਾਂ ਮੈਂ ਸਦਕੇ ਜਾਂਦਾ ਹਾਂ, ਮੈਂ ਵਰਨੇ ਜਾਂਦਾ ਹਾਂ ਉਹਨਾਂ ਤੋਂ ਜੋ ਤੇਰਾ ਨਾਮ ਸਿਮਰਦੇ ਹਨ। ਜੋ ਬੰਦੇ ਤੇਰਾ ਨਾਮ ਲੈਂਦੇ ਹਨ, ਮੈਂ ਉਹਨਾਂ ਤੋਂ ਸਦਾ ਕੁਰਬਾਨ ਜਾਂਦਾ ਹਾਂ।੧।ਰਹਾਉ।ਜਿਸ ਜੀਵ-ਇਸਤ੍ਰੀ ਦੇ ਇਸ ਸਰੀਰ ਨੂੰ ਮਾਇਆ (ਦੇ ਮੋਹ) ਦੀ ਪਾਹ ਲੱਗੀ ਹੋਵੇ, ਤੇ ਫਿਰ ਉਸ ਨੇ ਇਸ ਨੂੰ ਲੱਬ ਨਾਲ ਰੰਗਾ ਲਿਆ ਹੋਵੇ, ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਦੇ ਚਰਨਾਂ ਵਿਚ ਨਹੀਂ ਪਹੁੰਚ ਸਕਦੀ, ਕਿਉਂਕਿ (ਜਿੰਦ ਦਾ) ਇਹ ਚੋਲਾ (ਇਹ ਸਰੀਰ, ਇਹ ਜੀਵਨ) ਖਸਮ-ਪ੍ਰਭੂ ਨੂੰ ਪਸੰਦ ਨਹੀਂ ਆਉਂਦਾ।੧।(ਪਰ, ਹਾਂ!) ਜੇ ਇਹ ਸਰੀਰ (ਨੀਲਾਰੀ ਦੀ) ਮੱਟੀ ਬਣ ਜਾਏ, ਤੇ ਹੇ ਸੱਜਣ! ਜੇ ਇਸ ਵਿਚ ਮਜੀਠ ਵਰਗੇ ਪੱਕੇ ਰੰਗ ਵਾਲਾ ਪ੍ਰਭੂ ਦਾ ਨਾਮ-ਰੰਗ ਪਾਇਆ ਜਾਏ, ਫਿਰ ਮਾਲਿਕ-ਪ੍ਰਭੂ ਆਪ ਨੀਲਾਰੀ (ਬਣ ਕੇ ਜੀਵ-ਇਸਤ੍ਰੀ ਦੇ ਮਨ ਨੂੰ) ਰੰਗ (ਦਾ ਡੋਬਾ) ਦੇਵੇ, ਤਾਂ ਅਜੇਹਾ ਰੰਗ ਚੜ੍ਹਦਾ ਹੈ ਜੋ ਕਦੇ ਪਹਿਲਾਂ ਵੇਖਿਆ ਨਾਹ ਹੋਵੇ।੨।ਹੇ ਪਿਆਰੇ (ਸੱਜਣ!) ਜਿਨ੍ਹਾਂ ਜੀਵ-ਇਸਤ੍ਰੀਆਂ ਦੇ (ਸਰੀਰ-) ਚੋਲੇ (ਜੀਵਨ ਨਾਮ-ਰੰਗ ਨਾਲ) ਰੰਗੇ ਗਏ ਹਨ, ਖਸਮ-ਪ੍ਰਭੂ (ਸਦਾ) ਉਹਨਾਂ ਦੇ ਕੋਲ (ਵੱਸਦਾ) ਹੈ। ਹੇ ਸੱਜਣ! ਨਾਨਕ ਵਲੋਂ ਉਹਨਾਂ ਪਾਸ ਬੇਨਤੀ ਕਰ, ਭਲਾ ਕਿਤੇ ਨਾਨਕ ਨੂੰ ਉਹਨਾਂ ਦੇ ਚਰਨਾਂ ਦੀ ਧੂੜ ਮਿਲ ਜਾਏ।੩।ਹੇ ਨਾਨਕ! ਜਿਸ ਜੀਵ-ਇਸਤ੍ਰੀ ਉਤੇ ਪ੍ਰਭੂ ਆਪ ਮਿਹਰ ਦੀ ਨਜ਼ਰ ਕਰਦਾ ਹੈ ਉਸ ਨੂੰ ਉਹ ਆਪ ਹੀ ਸੰਵਾਰਦਾ ਹੈ ਆਪ ਹੀ (ਨਾਮ ਦਾ) ਰੰਗ ਚਾੜ੍ਹਦਾ ਹੈ, ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਨੂੰ ਪਿਆਰੀ ਲੱਗਦੀ ਹੈ, ਉਸ ਨੂੰ ਪ੍ਰਭੂ ਆਪ ਹੀ ਆਪਣੇ ਚਰਨਾਂ ਵਿਚ ਜੋੜਦਾ ਹੈ।੪।੧।੩।TILANG, FIRST MEHL, THIRD HOUSE:ONE UNIVERSAL CREATOR GOD. BY THE GRACE OF THE TRUE GURU:This body fabric is conditioned by Maya, O beloved; this cloth is dyed in greed. My Husband Lord is not pleased by these clothes, O Beloved; how can the soul-bride go to His bed? || 1 || I am a sacrifice, O Dear Merciful Lord; I am a sacrifice to You. I am a sacrifice to those who take to Your Name. Unto those who take to Your Name, I am forever a sacrifice. || 1 || Pause || If the body becomes the dyer’s vat, O Beloved, and the Name is placed within it as the dye, and if the Dyer who dyes this cloth is the Lord Master — O, such a color has never been seen before! || 2 || Those whose shawls are so dyed, O Beloved, their Husband Lord is always with them. Bless me with the dust of those humble beings, O Dear Lord. Says Nanak, this is my prayer. || 3 || He Himself creates, and He Himself imbues us. He Himself bestows His ...

What listeners say about ਤਿਲੰਗ ਮਹਲਾ ੧ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥

Average Customer Ratings

Reviews - Please select the tabs below to change the source of reviews.

In the spirit of reconciliation, Audible acknowledges the Traditional Custodians of country throughout Australia and their connections to land, sea and community. We pay our respect to their elders past and present and extend that respect to all Aboriginal and Torres Strait Islander peoples today.